ਕੇਂਦਰ ਦਾ ਦੇਸ਼ ਦੀ ਜਨਤਾ ਨੂੰ ਝਟਕਾ! ਮਹਿੰਗਾ ਹੋਇਆ ਗਰੇਲ਼ੂ ਸਿਲੰਡਰ
ਆਮ ਲੋਕਾਂ ਨੂੰ ਮਹਿੰਗਾਈ ਦਾ ਵੱਡਾ ਝਟਕਾ ਲੱਗਾ ਹੈ। ਕੇਂਦਰ ਸਰਕਾਰ ਨੇ ਐਲਪੀਜੀ ਗੈਸ ਸਿਲੰਡਰ ਦੀਆਂ ਕੀਮਤਾਂ ਵਿਚ ਵਾਧਾ ਕਰ ਦਿੱਤਾ ਹੈ। ਤਾਜ਼ਾ ਫੈਸਲੇ ਵਿਚ ਸਰਕਾਰ ਨੇ ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿਚ 50 ਰੁਪਏ ਵਾਧਾ ਕੀਤਾ ਹੈ। ਹੁਣ ਘਰੇਲੂ ਗੈਸ ਸਿਲੰਡਰ ਦੀ ਕੀਮਤ 803 ਰੁਪਏ ਤੋਂ ਵਧ ਕੇ 853 ਰੁਪਏ ਹੋ ਗਈ ਹੈ। ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਲਈ ਸਬਸਿਡੀ ਵਾਲੇ ਸਿਲੰਡਰ ਦੀ ਕੀਮਤ ਵੀ ₹ 500 ਤੋਂ ਵਧਾ ਕੇ ₹ 550 ਕਰ ਦਿੱਤੀ ਗਈ ਹੈ। ਇਸ ਵਾਧੇ ਨਾਲ ਦੇਸ਼ ਭਰ ਦੇ ਕਰੋੜਾਂ ਖਪਤਕਾਰਾਂ ਨੂੰ ਪ੍ਰਭਾਵਤ ਹੋਵੇਗਾ।
What's Your Reaction?






