ਅਕਾਲੀ ਦਲ ਨੇ ਲੁਧਿਆਣਾ ਜ਼ਿਮਨੀ ਚੋਣ ਲਈ ਐਲਾਨਿਆ ਉਮੀਦਵਾਰ
Akali Dal announces candidate for Ludhiana by-election

ਅਕਾਲੀ ਦਲ ਨੇ ਲੁਧਿਆਣਾ ਜ਼ਿਮਨੀ ਚੋਣ ਲਈ ਐਲਾਨਿਆ ਉਮੀਦਵਾਰ
ਲੁਧਿਆਣਾ, 17 ਅਪ੍ਰੈਲ (ਇੰਦਰਪਾਲ ਸਿੰਘ ਧੁੰਨਾ) : ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ ਜਿੱਥੇ ਆਮ ਆਦਮੀ ਪਾਰਟੀ ਵੱਲੋਂ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਅਤੇ ਕਾਂਗਰਸ ਵੱਲੋਂ ਦੋ ਵਾਰ ਦੇ ਵਿਧਾਇਕ ਰਹੇ ਸਾਬਕਾ ਮੰਤਰੀ ਭਾਰਤ ਭੂਸ਼ਨ ਆਸ਼ੂ ਨੂੰ ਉਮੀਦਵਾਰ ਐਲਾਨਿਆ ਗਿਆ ਹੈ ਉਧਰ ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪਣੇ ਉਮੀਦਵਾਰ ਦਾ ਐਲਾਨ ਕੀਤਾ ਗਿਆ ਜਿਸ ‘ਚ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਨੂੰ ਬਤੌਰ ਉਮੀਦਵਾਰ ਚੋਣ ਮੈਦਾਨ ਉਤਾਰਿਆ ਹੈ। ਪ੍ਰਮੁੱਖ ਪਾਰਟੀਆਂ ‘ਚੋਂ ਆਪ, ਕਾਂਗਰਸ ਤੇ ਅਕਾਲੀ ਦਲ ਵੱਲੋਂ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ, ਹੁਣ ਸਭ ਦੀਆਂ ਨਜ਼ਰਾਂ ਭਾਰਤੀ ਜਨਤਾ ਪਾਰਟੀ ‘ਤੇ ਟਿੱਕਿਆ ਹਨ, ਭਾਜਪਾ ਦੇ ਉਮੀਦਵਾਰ ਤੋਂ ਬਾਅਦ ਹੀ ਪੱਛਮੀ ਜ਼ਿਮਨੀ ਚੋਣ ਦਾ ਗਣਿਤ ਸਾਫ਼ ਹੋਵੇਗਾ।
What's Your Reaction?






