ਭਲਕੇ ਛੁੱਟੀ ਨੂੰ ਲੈ ਕੇ ਵੱਡੀ ਅਪਡੇਟ, ਜਾਣੋਂ ਛੁੱਟੀ ਹੋਵੇਗੀ ਜਾਂ ਨਹੀਂ ?
Big update regarding tomorrow's holiday, wondering if it will be a holiday or not?

ਭਲਕੇ ਛੁੱਟੀ ਨੂੰ ਲੈ ਕੇ ਵੱਡੀ ਅਪਡੇਟ, ਜਾਣੋਂ ਛੁੱਟੀ ਹੋਵੇਗੀ ਜਾਂ ਨਹੀਂ ?
ਲੁਧਿਆਣਾ, 30 ਅਪ੍ਰੈਲ
ਮਈ ਮਹੀਨੇ ਦੀ ਸ਼ੁਰੂਆਤ ਛੁੱਟੀ ਨਾਲ ਹੋਵੇਗੀ। ਪੰਜਾਬ ਸਰਕਾਰ ਨੇ 1 ਮਈ ਵੀਰਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਸੂਬਾ ਸਰਕਾਰ ਨੇ ਇਸ ਦਿਨ ਲੇਬਰ ਡੇਅ (Labor Day) ਦੇ ਮੱਦੇਨਜ਼ਰ ਗਜ਼ਟਿਡ ਛੁੱਟੀ ਐਲਾਨੀ ਹੋਈ ਹੈ। ਇਸ ਦਿਨ ਪੰਜਾਬ ਭਰ ਦੇ ਸਾਰੇ ਸਕੂਲ, ਕਾਲਜ ਅਤੇ ਹੋਰ ਵਿਦਿਅਕ ਅਦਾਰੇ, ਸਰਕਾਰੀ ਦਫਤਰ ਬੰਦ ਰਹਿਣਗੇ। ਦੱਸ ਦਈਏ ਕਿ ਅਪ੍ਰੈਲ ਦੇ ਮਹੀਨੇ 7 ਗਜ਼ਟਿਡ ਛੁੱਟੀਆਂ ਆਈਆਂ ਸਨ, ਜਦਕਿ ਮਈ ਦੇ ਮਹੀਨੇ ਵਿਚ ਸਿਰਫ ਦੋ ਹੀ ਗਜ਼ਟਿਡ ਛੁੱਟੀਆਂ ਹਨ। ਪਹਿਲੀ ਛੁੱਟੀ 1 ਮਈ ਦਿਨ ਵੀਰਵਾਰ ਨੂੰ ਆ ਰਹੀ ਹੈ ਜਦਕਿ ਦੂਜੀ ਛੁੱਟੀ 30 ਮਈ ਨੂੰ ਹੈ, ਇਸ ਦਿਨ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਹੈ, ਜਿਸ ਦੇ ਚੱਲਦੇ ਸਰਕਾਰ ਵੱਲੋਂ ਛੁੱਟੀ ਐਲਾਨੀ ਗਈ ਹੈ।
What's Your Reaction?






