ਮੁੱਖ ਮੰਤਰੀ ਨੇ ਕੀਤੀ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਕ੍ਰਿਕਟ ਲੀਗ ਸ਼ੁਰੂ ਕਰਨ ਦੀ ਵਕਾਲਤ
Chief Minister advocates starting Sher-e-Punjab Maharaja Ranjit Singh Cricket League
ਚੰਡੀਗੜ੍ਹ: ਪੰਜਾਬ ਵਿੱਚ ਜ਼ਮੀਨੀ ਪੱਧਰ ‘ਤੇ ਵਿਸ਼ਵ-ਪੱਧਰੀ ਕ੍ਰਿਕਟ ਖਿਡਾਰੀਆਂ ਨੂੰ ਤਿਆਰ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਕ੍ਰਿਕਟ ਲੀਗ ਸ਼ੁਰੂ ਕਰਨ ਦੀ ਜ਼ੋਰਦਾਰ ਵਕਾਲਤ ਕੀਤੀ। ਆਪਣੀ ਸਰਕਾਰੀ ਰਿਹਾਇਸ਼ ਵਿਖੇ ਨਵੀਂ ਬਣੀ ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀਸੀਏ) ਨਾਲ ਮੁਲਾਕਾਤ ਦੌਰਾਨ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਲੀਗ ਨੂੰ ਪਿੰਡ, ਬਲਾਕ, ਜ਼ਿਲ੍ਹਾ ਅਤੇ ਰਾਜ ਪੱਧਰ ‘ਤੇ ਮੈਚ ਕਰਵਾਉਣੇ ਚਾਹੀਦੇ ਹਨ ਤਾਂ ਜੋ ਜ਼ਮੀਨੀ ਪੱਧਰ ‘ਤੇ ਕ੍ਰਿਕਟ ਦੇ ਹੁਨਰ ਦੀ ਪਛਾਣ ਕਰਕੇ ਕ੍ਰਿਕਟ ਦੇ ਖਿਡਾਰੀਆਂ ਨੂੰ ਵੱਡੇ ਟੂਰਨਾਮੈਂਟਾਂ ਲਈ ਸ਼ਿਗਾਰਿਆ ਜਾ ਸਕੇ।
CM ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਵੱਕਾਰੀ ਟੂਰਨਾਮੈਂਟ ਨੂੰ ਖੇਡਾਂ ਵਤਨ ਪੰਜਾਬ ਦੀਆਂ, ਜੋ ਸੂਬਾ ਸਰਕਾਰ ਵੱਲੋਂ ਹਰ ਸਾਲ ਉਭਰਦੇ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਢੁਕਵਾਂ ਮੰਚ ਪ੍ਰਦਾਨ ਕਰਦੀਆ ਹਨ, ਦੀ ਤਰਜ਼ ‘ਤੇ ਉਲੀਕਿਆ ਜਾਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਲਪਨਾ ਕੀਤੀ ਕਿ ਇਹ ਲੀਗ ਪੰਜਾਬ ਭਰ ਦੇ ਕ੍ਰਿਕਟਰਾਂ ਦੀ ਅੰਦਰੂਨੀ ਸਮਰੱਥਾ ਨੂੰ ਬਾਹਰ ਲਿਆਉਣ ਵਿੱਚ ਵੀ ਮਦਦ ਕਰੇਗੀ, ਜਿਸ ਨਾਲ ਇਸ ਖੇਡ ਨੂੰ ਵੱਡਾ ਹੁਲਾਰਾ ਮਿਲੇਗਾ।
What's Your Reaction?






