ਪ੍ਰਤਾਪ ਬਾਜਵਾ ਦੇ ਹੱਕ 'ਚ ਨਿੱਤਰੀ ਕਾਂਗਰਸ, ਭਲਕੇ ਸਮੁੱਚੀ ਲੀਡਰਸ਼ਿਪ ਸਮੇਤ ਥਾਣੇ ਪੁੱਜਣਗੇ ਆਗੂ
Congress steps up in favor of Pratap Bajwa, Congressmen will gather at Congress office tomorrow

ਪ੍ਰਤਾਪ ਬਾਜਵਾ ਦੇ ਹੱਕ 'ਚ ਨਿੱਤਰੀ ਕਾਂਗਰਸ, ਭਲਕੇ ਕਾਂਗਰਸ ਦਫਤਰ ਇਕੱਠੇ ਹੋਣਗੇ ਕਾਂਗਰਸੀ
ਚੇਤਨਪੁਰਾ, 14 ਅਪਰੈਲ
ਇਥੇ ਕੁੱਕੜਾਂਵਾਲਾ ਵਿੱਚ ‘ਜਿੱਤੇਗਾ ਬਲਾਕ ਜਿੱਤੇਗੀ ਕਾਂਗਰਸ’ ਦੇ ਬੈਨਰ ਹੇਠ ਕਰਵਾਈ ਗਈ ਰੈਲੀ ਦੌਰਾਨ ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਤੇ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਭਗਵੰਤ ਮਾਨ ਸਰਕਾਰ ਵੱਲੋਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਖਿਲਾਫ਼ ਕੇਸ ਦਰਜ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸਮੁੱਚੀ ਕਾਂਗਰਸ ਬਾਜਵਾ ਨਾਲ ਚੱਟਾਨ ਵਾਂਗ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸਮੁੱਚੀ ਕਾਂਗਰਸ ਪਾਰਟੀ ਪ੍ਰਤਾਪ ਸਿੰਘ ਬਾਜਵਾ ਨੂੰ ਨਾਲ ਲੈ ਕੇ ਮੰਗਲਵਾਰ ਨੂੰ ਮੁਹਾਲੀ ਥਾਣੇ ਵਿਚ ਪੇਸ਼ ਹੋਵੇਗੀ।
ਰਾਜਾ ਵੜਿੰਗ ਨੇ ਕਿਹਾ ਕਿ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਵੱਲੋਂ ਦਿੱਤੇ ਸੰਵਿਧਾਨ ਮੁਤਾਬਕ ਜਮਹੂਰੀਅਤ ਵਿਚ ਹਰੇਕ ਇਨਸਾਨ ਨੂੰ ਆਪਣੀ ਗੱਲ ਕਰਨ ਦਾ ਹੱਕ ਹੈ। ਉਨ੍ਹਾਂ ਕਿਹਾ ਕਿ ਪ੍ਰਤਾਪ ਬਾਜਵਾ ਨੇ ਸੂਬਾ ਸਰਕਾਰ ਨੂੰ ਹੈਂਡ ਗ੍ਰਨੇਡਾਂ ਬਾਰੇ ਚਤਾਇਆ ਤਾਂ ਉਨ੍ਹਾਂ ਖਿਲਾਫ਼ ਕੇਸ ਦਰਜ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੰਗਲਵਾਰ ਨੂੰ ਪੰਜਾਬ ਦੀ ਸਮੁੱਚੀ ਕਾਂਗਰਸ ਪਾਰਟੀ ਪ੍ਰਤਾਪ ਬਾਜਵਾ ਨੂੰ ਨਾਲ ਲੈ ਕੇ ਮੁਹਾਲੀ ਥਾਣੇ ਵਿੱਚ ਪੇਸ਼ੀ ਲਈ ਜਾਵੇਗੀ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਆਰਥਿਕ ਤੌਰ ’ਤੇ ਕਾਫ਼ੀ ਪਛੜ ਗਿਆ ਹੈ ਤੇ ਪੰਜਾਬ ਸਿਰ ਸਵਾ 4 ਸੌ ਲੱਖ ਕਰੋੜ ਰੁਪਏ ਦਾ ਕਰਜ਼ਾ ਚੜ੍ਹ ਗਿਆ ਹੈ ਜਦੋਂਕਿ ਭਗਵੰਤ ਮਾਨ ਦੇ ਮੰਤਰੀ ਸੰਤਰੀ ਸਕੂਲਾਂ ਵਿੱਚ ਪਖਾਨਿਆਂ ਦੇ ਉਦਘਾਟਨ ਨੂੰ ਵਿਕਾਸ ਸਮਝੀ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅੱਜ ਨਸ਼ੇ, ਗੁੰਡਾਗਰਦੀ ਤੇ ਗੈਂਗਸਟਰਵਾਦ ਪੂਰੀ ਤਰ੍ਹਾਂ ਨਾਲ ਆਪਣੀ ਸਿਖਰ ’ਤੇ ਹੈ। ਕਤਲੋ ਗਾਰਤ, ਲੁਟਾਂ ਖੋਹਾਂ ਆਮ ਗੱਲ ਹੋ ਗਈ ਹੈ ਤੇ ਲੋਕਾਂ ਦਾ ਘਰੋਂ ਬਾਹਰ ਨਿਕਲਣਾ ਮੁਹਾਲ ਹੋ ਗਿਆ ਹੈ। ਉਨ੍ਹਾਂ ਕਾਂਗਰਸੀ ਵਰਕਰਾਂ ਨੂੰ ਸੱਦਾ ਦਿੱਤਾ ਕਿ 2027 ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਹੁਣ ਤੋਂ ਹੀ ਬੂਥ ਪੱਧਰ ’ਤੇ ਡੱਟ ਕੇ ਕੰਮ ਕਰਨ। ਰੈਲੀ ਨੂੰ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ, ਸਾਬਕਾ ਵਿਧਾਇਕ ਕੁਲਬੀਰ ਸਿੰਘ ਜੀਰਾ, ਸੰਤੋਖ ਸਿੰਘ ਭਲਾਈਪੁਰ, ਤਰਸੇਮ ਸਿੰਘ ਡੀਸੀ, ਸ਼ਹਿਰੀ ਪ੍ਰਧਾਨ ਅਸ਼ਵਨੀ ਪੱਪੂ, ਭਗਵੰਤ ਪਾਲ ਸਿੰਘ ਸੱਚਰ, ਦਿਲਰਾਜ ਸਿੰਘ ਸਰਕਾਰੀਆ, ਕੰਵਰਪ੍ਰਤਾਪ ਸਿੰਘ ਅਜਨਾਲਾ, ਡਾ: ਨਿਆਮਤ ਸੂਫੀ, ਦਿਲਬਾਗ ਸਿੰਘ ਫਿਰਵਰਿਆ, ਦਵਿੰਦਰ ਸਿੰਘ ਡੈਮ, ਰਾਣਾ ਭੱਖਾ, ਦਲਜੀਤ ਸਿੰਘ ਸੋਨੂੰ ਆਦਿ ਨੇ ਵੀ ਸੰਬੋਧਨ ਕੀਤਾ।
What's Your Reaction?






