ਚੰਡੀਗੜ੍ਹ ਪੁਲਿਸ ਦੇ ਸੇਵਾ ਮੁਕਤ DSP ਨੇ ਆਪ ਆਗੂ ਨੂੰ ਮਾਰੀਆਂ ਗੋਲੀਆਂ

Retired DSP of Chandigarh Police shoots AAP leader

Oct 29, 2025 - 20:51
 0  8
ਚੰਡੀਗੜ੍ਹ ਪੁਲਿਸ ਦੇ ਸੇਵਾ ਮੁਕਤ DSP ਨੇ ਆਪ ਆਗੂ ਨੂੰ ਮਾਰੀਆਂ ਗੋਲੀਆਂ

ਚੰਡੀਗੜ੍ਹ ਪੁਲਿਸ ਦੇ ਸੇਵਾ ਮੁਕਤ DSP ਨੇ ਆਪ ਆਗੂ ਨੂੰ ਮਾਰੀਆਂ ਗੋਲੀਆਂ 

ਚੰਡੀਗੜ੍ਹ ਪੁਲਿਸ ਦੇ ਸੇਵਾਮੁਕਤ ਡੀਐੱਸਪੀ ਦਿਲਸ਼ੇਰ ਸਿੰਘ ਨੇ ਅੱਜ ਦੁਪਹਿਰੇ ਇਥੇ ਅਗਮਪੁਰ ਪਿੰਡ ਵਿਚ ਆਨੰਦਪੁਰ ਸਾਹਿਬ ਤੋਂ ਆਪ ਆਗੂ ਨਿਤਿਨ ਨੰਦਾ ਨੂੰ ਗੋਲੀ ਮਾਰ ਦਿੱਤੀ।  ਸੂਤਰਾਂ ਨੇ ਦੱਸਿਆ ਕਿ ਸੇਵਾਮੁਕਤ ਡੀਐੱਸਪੀ ਨੇ ਨੰਦਾ ਦੇ ਦੋ ਗੋਲੀਆਂ ਮਾਰੀਆਂ। ਆਪ ਆਗੂ ਨੂੰ ਆਨੰਦਪੁਰ ਦੇ ਸਿਵਲ ਹਸਪਤਾਲ ਵਿਚ ਲਿਆਂਦਾ ਗਿਆ, ਜਿੱਥੇ ਉਸ ਦੀ ਹਾਲਤ ਸਥਿਰ ਦੱਸੀ ਜਾਂਦੀ ਹੈ। ਨਿਤਿਨ ਨੰਦਾ ਇਸ ਤੋਂ ਪਹਿਲਾਂ ਰੂਪਨਗਰ ਵਿਚ ਸ਼ਿਵ ਸੈਨਾ ਆਗੂ ਸੀ ਤੇ ਮਗਰੋਂ ਉਹ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਿਆ। ਜਾਣਕਾਰੀ ਮੁਤਾਬਕ ਪਿੰਡ ਅਗਮਪੁਰ ਵਿੱਚ ਇੱਕ ਸਮਾਗਮ ਦੌਰਾਨ ਦੋਵਾਂ ਦੀ ਬਹਿਸ ਹੋਈ ਜਿਸ ਤੋਂ ਬਾਅਦ ਦਿਲਸ਼ੇਰ ਸਿੰਘ ਨੇ ਆਪਣੇ ਲਾਇਸੈਂਸੀ ਰਿਵਾਲਵਰ ਨਾਲ ਨੰਦਾ ਉਤੇ ਗੋਲੀ ਚਲਾ ਦਿੱਤੀ।

What's Your Reaction?

Like Like 0
Dislike Dislike 0
Love Love 0
Funny Funny 0
Angry Angry 0
Sad Sad 0
Wow Wow 0