ਪੰਥਕ ਸਿਆਸਤ 'ਚ ਹਲਚਲ ਤੇਜ਼, ਭਲਕੇ ਅਕਾਲੀ ਦਲ ਨੂੰ ਮਿਲੇਗਾ ਨਵਾਂ ਪ੍ਰਧਾਨ!
There is a lot of excitement in Panthic politics, Akali Dal will get a new president tomorrow!

ਪੰਥਕ ਸਿਆਸਤ 'ਚ ਹਲਚਲ ਤੇਜ਼, ਭਲਕੇ ਅਕਾਲੀ ਦਲ ਨੂੰ ਮਿਲੇਗਾ ਨਵਾਂ ਪ੍ਰਧਾਨ!
ਲੁਧਿਆਣਾ, 10 ਅਗਸਤ (000) : ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਵੇਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਹੋਣਗੇ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਹੁਦੇ ਲਈ ਸ਼ਨਿਚਰਵਾਰ ਨੂੰ ਸੀਨੀਅਰ ਆਗੂਆਂ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਮਨਾ ਲਿਆ ਹੈ। ਕੱਲ੍ਹ ਨੂੰ ਭਰਤੀ ਕਮੇਟੀ ਦਾ ਇਜਲਾਸ ਹੋਣ ਜਾ ਰਿਹਾ ਹੈ। ਇਸ ਦੌਰਾਨ ਇਸ ਬਾਰੇ ਐਲਾਨ ਕੀਤਾ ਜਾਵੇਗਾ। ਸੂਤਰਾਂ ਮੁਤਾਬਕ ਅਕਾਲੀ ਦਲ ਦੇ ਬਾਗ਼ੀ ਧੜੇ ਵੱਲੋਂ ਬਣਾਈ ਗਈ ਭਰਤੀ ਕਮੇਟੀ ਦੀ ਮੀਟਿੰਗ ਵਿੱਚ ਕੱਲ੍ਹ ਅਕਾਲੀ ਦਲ ਦੇ ਪ੍ਰਧਾਨ ਦੇ ਅਹੁਦੇ ਲਈ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਨਾਮ ਨੂੰ ਅੰਤਿਮ ਰੂਪ ਦਿੱਤਾ ਜਾ ਸਕਦਾ ਹੈ। ਸਾਰੇ ਅਕਾਲੀ ਆਗੂ ਗਿਆਨੀ ਹਰਪ੍ਰੀਤ ਸਿੰਘ ਦੇ ਨਾਮ ‘ਤੇ ਸਹਿਮਤ ਹੋ ਗਏ ਹਨ। ਹਾਲਾਂਕਿ, ਗਿਆਨੀ ਹਰਪ੍ਰੀਤ ਸਿੰਘ ਨੇ ਦੋ ਦਿਨ ਪਹਿਲਾਂ ਇੱਕ ਪੋਸਟ ਪਾ ਕੇ ਸਪੱਸ਼ਟ ਕਰ ਦਿੱਤਾ ਸੀ ਕਿ ਉਨ੍ਹਾਂ ਦੇ ਬਜਾਏ ਬੀਬੀ ਸਤਵੰਤ ਕੌਰ ਨੂੰ ਪ੍ਰਧਾਨ ਬਣਾਇਆ ਜਾਣਾ ਚਾਹੀਦਾ ਹੈ। ਦੱਸ ਦਈਏ ਕਿ ਗਿਆਨੀ ਹਰਪ੍ਰੀਤ ਸਿੰਘ ਨੇ ਕੱਲ੍ਹ ਆਪਣੇ ਇੰਟਰਨੈੱਟ ਮੀਡੀਆ ਅਕਾਊਂਟ ’ਤੇ ਪ੍ਰਧਾਨਗੀ ਲੈਣ ਤੋਂ ਪਿੱਛੇ ਹਟਣ ਦੀ ਗੱਲ ਕਹੀ ਸੀ। ਪਾਰਟੀ ਦੇ ਪ੍ਰਧਾਨ ਅਹੁਦੇ ਲਈ ਗਿਆਨੀ ਹਰਪ੍ਰੀਤ ਸਿੰਘ ਤੋਂ ਇਲਾਵਾ ਬੀਬੀ ਸਤਵੰਤ ਕੌਰ ਵੀ ਕਤਾਰ ਵਿਚ ਹਨ। ਗਿਆਨੀ ਹਰਪ੍ਰੀਤ ਨੇ ਆਖਿਆ ਸੀ ਕਿ ਉਹ ਪ੍ਰਧਾਨ ਅਹੁਦੇ ਦੀ ਦੌੜ ਵਿਚ ਸ਼ਾਮਲ ਨਹੀਂ ਹੋਣਾ ਚਾਹੁੰਦੇ ਕਿਉਂਕਿ ਭਿੰਡਰਾਂਵਾਲੇ ਦੇ ਸਾਥੀ ਅਮਰੀਕ ਸਿੰਘ ਦੀ ਪੁੱਤਰੀ ਸਤਵੰਤ ਕੌਰ ਵੀ ਦੌੜ ਵਿਚ ਹੈ। ਪਾਰਟੀ ਦੇ ਸੀਨੀਅਰ ਨੇਤਾ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ, ਸੁਰਜੀਤ ਸਿੰਘ ਰੱਖੜਾ, ਬੀਬੀ ਜਗੀਰ ਕੌਰ, ਪਰਮਿੰਦਰ ਸਿੰਘ ਢੀਂਡਸਾ ਦੀ ਮੀਟਿੰਗ ਵਿਚ ਗਿਆਨੀ ਹਰਪ੍ਰੀਤ ਸਿੰਘ ਦੇ ਨਾਂ ’ਤੇ ਸਹਿਮਤੀ ਬਣ ਗਈ। ਦੱਸਿਆ ਜਾ ਰਿਹਾ ਹੈ ਕਿ ਮੀਟਿੰਗ ਵਿਚ ਗਿਆਨੀ ਹਰਪ੍ਰੀਤ ਸਿੰਘ ਵੀ ਮੌਜੂਦ ਸਨ। ਬਾਅਦ ਵਿਚ ਇਹ ਨੇਤਾ ਪੰਜ ਮੈਂਬਰੀ ਕਮੇਟੀ ਦੇ ਮੈਂਬਰਾਂ ਨੂੰ ਮਿਲੇ। ਮੀਟਿੰਗ ਵਿਚ ਨਵੀਂ ਪਾਰਟੀ ਬਣਨ ਤੋਂ ਬਾਅਦ ਇਕ ਪੰਥਕ ਤਾਲਮੇਲ ਕਮੇਟੀ ਦੇ ਗਠਨ ਕਰਨ ’ਤੇ ਵੀ ਵਿਚਾਰ ਕੀਤਾ ਗਿਆ ਤਾਂ ਕਿ ਹਮਖਿਆਲ ਪਾਰਟੀਆਂ ਨਾਲ ਅੱਗੇ ਵਧਿਆ ਜਾ ਸਕੇ।
What's Your Reaction?






