ਲੱਗ ਗਈਆਂ ਮੌਜਾਂ, ਪੰਜਾਬ 'ਚ ਲਗਾਤਾਰ ਇੰਨੇ ਦਿਨ ਰਹੇਗੀ ਸਰਕਾਰੀ ਛੁੱਟੀ
ਲੱਗ ਗਈਆਂ ਮੌਜਾਂ, ਪੰਜਾਬ 'ਚ ਲਗਾਤਾਰ ਇੰਨੇ ਦਿਨ ਰਹੇਗੀ ਸਰਕਾਰੀ ਛੁੱਟੀ

ਲੱਗ ਗਈਆਂ ਮੌਜਾਂ, ਪੰਜਾਬ 'ਚ ਲਗਾਤਾਰ ਇੰਨੇ ਦਿਨ ਰਹੇਗੀ ਸਰਕਾਰੀ ਛੁੱਟੀ
ਪੰਜਾਬੀਆਂ ਲਈ ਛੁੱਟੀਆਂ ਦੇ ਲਿਹਾਜ਼ ਨਾਲ ਇਹ ਹਫ਼ਤਾ ਅਤੇ ਅਗਲਾ ਹਫਤਾ ਖਾਸਮਖਾਸ ਰਹਿਣ ਵਾਲਾ ਹੈ ਕਿਉਂਕਿ ਇਨ੍ਹਾਂ ਦਿਨਾਂ ਦੌਰਾਨ ਲਗਾਤਾਰ 3-3 ਛੁੱਟੀਆਂ ਆ ਰਹੀਆਂ ਹਨ। ਪੰਜਾਬ ਵਿਚ ਬੱਚਿਆਂ ਸਮੇਤ ਸਰਕਾਰੀ ਮੁਲਾਜ਼ਮਾਂ ਦੀਆਂ ਮੌਜਾਂ ਲੱਗਣ ਵਾਲੀਆਂ ਹਨ। ਪੰਜਾਬ ਸਰਕਾਰ ਦੁਆਰਾ ਜਾਰੀ ਕੀਤੇ ਗਏ ਅਧਿਕਾਰਤ ਕੈਲੰਡਰ, ਜਨਰਲ ਸੈਕਸ਼ਨ, ਪੱਤਰ ਨੰਬਰ 06/01/2024-2ਪੀ.ਪੀ.3/677, ਮਿਤੀ 11 ਦਸੰਬਰ 2024 ਦੇ ਅਨੁਸਾਰ 14 ਅਪ੍ਰੈਲ ਦਿਨ ਸੋਮਵਾਰ ਨੂੰ ਜਨਤਕ ਛੁੱਟੀ ਰਹਿਣ ਵਾਲੀ ਹੈ। ਇਹ ਸਰਕਾਰੀ ਛੁੱਟੀ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਬੀ. ਆਰ.ਅੰਬੇਡਕਰ ਦੀ ਜਯੰਤੀ ਨੂੰ ਲੈ ਕੇ ਕੀਤੀ ਗਈ ਹੈ। 14 ਅਪ੍ਰੈਲ ਨੂੰ ਪੰਜਾਬ ਦੇ ਸਾਰੇ ਸਕੂਲ, ਕਾਲਜ, ਸਰਕਾਰੀ ਦਫ਼ਤਰ, ਬੋਰਡ ਅਤੇ ਕਾਰਪੋਰੇਸ਼ਨ ਬੰਦ ਰਹਿਣਗੇ। ਉਥੇ ਹੀ 14 ਅਪ੍ਰੈਲ ਦਿਨ ਸੋਮਵਾਰ ਤੋਂ ਪਹਿਲਾਂ ਐਤਵਾਰ ਅਤੇ ਸ਼ਨੀਵਾਰ ਆ ਰਹੇ ਹਨ। ਐਤਵਾਰ ਨੂੰ ਵਿਸਾਖੀ ਦਾ ਤਿਉਹਾਰ ਵੀ ਹੈ, ਜਿਸ ਦੇ ਸਬੰਧ ਵਿਚ ਵੀ ਪੰਜਾਬ ਸਰਕਾਰ ਵੱਲੋਂ ਛੁੱਟੀ ਐਲਾਨੀ ਗਈ ਹੈ। ਇਸ ਦੇ ਨਾਲ ਹੀ ਸ਼ਨੀਵਾਰ ਨੂੰ ਸਰਕਾਰੀ ਮੁਲਾਜ਼ਮਾਂ ਦੀ ਛੁੱਟੀ ਰਹੇਗੀ। ਵੀਕੈਂਡ ਹੋਣ ਕਰਕੇ ਬੱਚਿਆਂ ਦੀਆਂ ਮੌਜਾਂ ਵੀ ਲੱਗ ਜਾਣਗੀਆਂ। ਇਸ ਤੋਂ ਬਾਅਦ ਅਗਲੇ ਹਫਤੇ ਵੀ 18 ਅਪ੍ਰੈਲ ਦਿਨ ਸ਼ੁਕਰਵਾਰ ਨੂੰ ਗੁੱਡ ਫਰਾਈਡੇ ਹੋਣ ਕਰਕੇ ਸਰਕਾਰੀ ਛੁੱਟੀ ਰਹਿਣ ਵਾਲੀ ਹੈ। ਇਸ ਤੋਂ ਅਗਲੇ ਦਿਨ 19 ਅਪ੍ਰੈਲ ਦਿਨ ਸ਼ਨੀਵਾਰ ਅਤੇ 20 ਅਪ੍ਰੈਲ ਦਿਨ ਐਤਵਾਰ ਨੂੰ ਸਰਕਾਰੀ ਮੁਲਾਜ਼ਮਾਂ ਦੀ ਛੁੱਟੀ ਹੁੰਦੀ ਹੀ ਹੈ। ਦੱਸਣਯੋਗ ਹੈ ਕਿ 14 ਅਪ੍ਰੈਲ ਨੂੰ ਪੰਜਾਬ ਸਰਕਾਰ ਨੇ ਡਾ. ਬੀ. ਆਰ. ਅੰਬੇਡਕਰ ਦੀ ਜਯੰਤੀ ਦੇ ਮੌਕੇ ‘ਤੇ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ, ਜਿਸ ਨੂੰ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ 1881 ਦੀ ਧਾਰਾ 25 ਦੇ ਤਹਿਤ ਜਨਤਕ ਛੁੱਟੀ ਵਜੋਂ ਐਲਾਨਿਆ ਗਿਆ ਹੈ। ਇਸ ਦੀ ਕਾਪੀ ਪੰਜਾਬ ਦੇ ਸਾਰੇ ਵਿਸ਼ੇਸ਼ ਮੁੱਖ ਸਕੱਤਰਾਂ, ਵਧੀਕ ਮੁੱਖ ਸਕੱਤਰਾਂ, ਕਮਿਸ਼ਨਰਾਂ, ਪ੍ਰਮੁੱਖ ਸਕੱਤਰਾਂ ਅਤੇ ਪ੍ਰਬੰਧਕੀ ਸਕੱਤਰਾਂ ਨੂੰ ਭੇਜੀ ਗਈ ਹੈ।
What's Your Reaction?






