ਖ਼ਰਾਬ ਮੌਸਮ ਦੀ ਭਵਿੱਖਬਾਣੀ ਨੇ ਕਿਸਾਨਾਂ ਦੇ ਸਾਹ ਸੂਤੇ, ਜਾਣੋਂ ਕੀ ਹੈ ਮੌਸਮ ਦੀ ਅਪਡੇਟ

ਖ਼ਰਾਬ ਮੌਸਮ ਦੀ ਭਵਿੱਖਬਾਣੀ ਨੇ ਕਿਸਾਨਾਂ ਦੇ ਸਾਹ ਸੂਤੇ, ਜਾਣੋਂ ਕੀ ਹੈ ਮੌਸਮ ਦੀ ਅਪਡੇਟ

Apr 11, 2025 - 22:08
 0  2
ਖ਼ਰਾਬ ਮੌਸਮ ਦੀ ਭਵਿੱਖਬਾਣੀ ਨੇ ਕਿਸਾਨਾਂ ਦੇ ਸਾਹ ਸੂਤੇ, ਜਾਣੋਂ ਕੀ ਹੈ ਮੌਸਮ ਦੀ ਅਪਡੇਟ

ਖ਼ਰਾਬ ਮੌਸਮ ਦੀ ਭਵਿੱਖਬਾਣੀ ਨੇ ਕਿਸਾਨਾਂ ਦੇ ਸਾਹ ਸੂਤੇ, ਜਾਣੋਂ ਕੀ ਹੈ ਮੌਸਮ ਦੀ ਅਪਡੇਟ 

ਪਿਛਲੇ 24 ਘੰਟਿਆਂ ਵਿਚ ਪੰਜਾਬ, ਹਰਿਆਣਾ, ਦਿੱਲੀ NCR ਸਮੇਤ ਉੱਤਰੀ ਭਾਰਤ ਦੇ ਕਈ ਰਾਜਾਂ ਨੂੰ ਭਿਆਨਕ ਗਰਮੀ ਤੋਂ ਰਾਹਤ ਮਿਲੀ ਹੈ। ਮੌਸਮ ਵਿਭਾਗ ਨੇ ਕਿਹਾ ਕਿ ਪੱਛਮੀ ਗੜਬੜੀ ਕਾਰਨ ਅਗਲੇ ਦੋ ਦਿਨਾਂ ਤੱਕ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਵਿਚ ਬਾਰਿਸ਼ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਧਰ, ਬਿਹਾਰ ਅਤੇ ਉੱਤਰ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀਆਂ ਰਿਪੋਰਟਾਂ ਹਨ। ਅਸਮਾਨ ਵਿੱਚ ਬੱਦਲ, ਹਲਕੀ ਬੂੰਦਾਬਾਂਦੀ ਅਤੇ ਤੇਜ਼ ਹਵਾਵਾਂ ਨੇ ਲੋਕਾਂ ਨੂੰ ਭਿਆਨਕ ਗਰਮੀ ਤੋਂ ਰਾਹਤ ਦਿੱਤੀ ਹੈ। ਪੰਜਾਬ ਵਿੱਚ ਮੀਂਹ ਦੀ ਭਵਿੱਖਬਾਣੀ ਨੇ ਕਿਸਾਨਾਂ ਦੀ ਚਿੰਤਾ ਵਧਾ ਦਿੱਤੀ ਹੈ, ਕਿਉਂਕਿ ਖੇਤਾਂ ਵਿਚ ਕਣਕ ਦੀ ਫ਼ਸਲ ਪੱਕ ਕੇ ਤਿਆਰ ਹੈ। ਵਿਭਾਗ ਨੇ ਬਦਲਦੇ ਮੌਸਮ ਦੇ ਮੱਦੇਨਜ਼ਰ ਪੀਲਾ ਅਲਰਟ ਜਾਰੀ ਕੀਤਾ ਹੈ। ਅਗਲੇ 48 ਘੰਟਿਆਂ ਤੱਕ ਪੰਜਾਬ, ਦਿੱਲੀ ਐਨਸੀਆਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਨਾਲ ਹੀ, ਮੌਸਮ ਵਿਭਾਗ ਨੇ ਕਿਹਾ ਕਿ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਵੀਰਵਾਰ ਨੂੰ ਦਿਨ ਭਰ ਦੀ ਭਿਆਨਕ ਗਰਮੀ ਤੋਂ ਬਾਅਦ ਸ਼ਾਮ ਨੂੰ ਮੌਸਮ ਅਚਾਨਕ ਬਦਲ ਗਿਆ ਅਤੇ ਹਲਕੀ ਬਾਰਿਸ਼ ਅਤੇ ਧੂੜ ਭਰੀਆਂ ਹਵਾਵਾਂ ਨੇ ਮੌਸਮ ਨੂੰ ਸੁਹਾਵਣਾ ਬਣਾ ਦਿੱਤਾ। ਮੌਸਮ ਵਿਭਾਗ ਨੇ ਕਿਹਾ ਕਿ ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਵੱਧ ਤੋਂ ਵੱਧ ਤਾਪਮਾਨ 36 ਤੋਂ 38 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿ ਸਕਦਾ ਹੈ। ਇਸ ਦੇ ਨਾਲ ਹੀ ਘੱਟੋ-ਘੱਟ ਤਾਪਮਾਨ 18 ਤੋਂ 20 ਡਿਗਰੀ ਸੈਲਸੀਅਸ ਤੱਕ ਡਿੱਗਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਅਗਲੇ 2 ਤੋਂ 4 ਦਿਨਾਂ ਤੱਕ ਦਿੱਲੀ ਐਨਸੀਆਰ ਤੋਂ ਇਲਾਵਾ ਉੱਤਰ-ਪੂਰਬੀ ਅਤੇ ਪੂਰਬੀ ਭਾਰਤ ਵਿੱਚ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਨੇ ਕਿਹਾ ਕਿ ਅਗਲੇ ਦੋ ਦਿਨਾਂ ਤੱਕ ਅਰੁਣਾਚਲ ਪ੍ਰਦੇਸ਼, ਅਸਾਮ, ਮੇਘਾਲਿਆ, ਬਿਹਾਰ, ਪੱਛਮੀ ਬੰਗਾਲ, ਸਿੱਕਮ, ਤਾਮਿਲਨਾਡੂ ਅਤੇ ਕੇਰਲ ਵਿੱਚ ਭਾਰੀ ਬਾਰਿਸ਼ ਹੋ ਸਕਦੀ ਹੈ। ਇਸ ਤੋਂ ਇਲਾਵਾ, ਮੌਸਮ ਵਿਭਾਗ ਨੇ ਕਿਹਾ ਕਿ ਉਤਰਾਖੰਡ, ਹਿਮਾਚਲ ਪ੍ਰਦੇਸ਼, ਝਾਰਖੰਡ, ਰਾਜਸਥਾਨ, ਓਡੀਸ਼ਾ ਅਤੇ ਉੱਤਰ-ਪੂਰਬੀ ਰਾਜਾਂ ਵਿੱਚ ਕੁਝ ਥਾਵਾਂ ‘ਤੇ ਬਿਜਲੀ ਡਿੱਗਣ, ਤੇਜ਼ ਹਵਾਵਾਂ ਅਤੇ ਗੜੇਮਾਰੀ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਕਈ ਰਾਜਾਂ ਵਿੱਚ 60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

What's Your Reaction?

Like Like 0
Dislike Dislike 0
Love Love 0
Funny Funny 0
Angry Angry 0
Sad Sad 0
Wow Wow 0